Print Friendly
ਸ਼ਹੀਦ ਸੈਨਿਕ ਪਰਿਵਾਰਾਂ ਲਈ ਦਿਲ ਖੋਲ ਕੇ ਦਾਨ ਦੇਣ ਦੇਸ਼ਵਾਸੀ – ਝੰਡਾ ਦਿਵਸ 7 ਦਸੰਬਰ ਤੇ ਵਿਸ਼ੇਸ਼

ਸ਼ਹੀਦ ਸੈਨਿਕ ਪਰਿਵਾਰਾਂ ਲਈ ਦਿਲ ਖੋਲ ਕੇ ਦਾਨ ਦੇਣ ਦੇਸ਼ਵਾਸੀ – ਝੰਡਾ ਦਿਵਸ 7 ਦਸੰਬਰ ਤੇ ਵਿਸ਼ੇਸ਼

ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਵਿੱਚ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮੱਦਦ ਅਤੇ ਵੱਖ-ਵੱਖ ਅਪਰੇਸ਼ਨਾਂ ਦੌਰਾਨ ਸਰੀਰਕ ਤੌਰ ‘ਤੇ ਨਕਾਰਾ ਹੋਏ ਸੈਨਿਕਾਂ ਦੀ ਸਹਾਇਤਾ ਹਿੱਤ ਮਾਲੀ ਫ਼ੰਡ ਜੁਟਾਉਣ ਹਿੱਤ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੀ ਸ਼ੁਰੂਆਤ ਕੀਤੀ ਗਈ।
ਆਜ਼ਾਦੀ ਤੋਂ ਪਹਿਲਾਂ ਇਹ ਦਿਨ ‘ਯਾਦਗਾਰ ਦਿਨ ਪੋਪੀ ਡੇ’ ਵਜੋਂ ਹਰ ਸਾਲ 11 ਨਵੰਬਰ ਨੂੰ ਮਨਾਇਆ ਜਾਂਦਾ ਸੀ। ਇਸ ਮੌਕੇ ਉਸ ਸਮੇਂ ‘ਪੋਪੀਜ਼’ ਨਾਂ ਦਾ ਚਿੰਨ੍ਹ ਜਨਤਾ ਵਿੱਚ ਵੰਡਿਆ ਜਾਂਦਾ ਸੀ ਅਤੇ ਜਨਤਾ ਵਲੋਂ ਇਸ ਦੇ ਬਦਲੇ ਦਾਨ ਦਿੱਤਾ ਜਾਂਦਾ ਸੀ। ਇਹ ਦਾਨ ਦੀ ਰਕਮ ਬ੍ਰਿਟਿਸ਼ ਸਾਬਕਾ ਸੈਨਿਕਾਂ ਦੀ ਐਸੋਸੀਏਸ਼ਨ ਦੇ ਖਾਤੇ ਵਿੱਚ ਜਾਂਦੀ ਸੀ। ਇਹ ਐਸੋਸੀਏਸ਼ਨ ਦਾ ਆਪਣਾ ਅਧਿਕਾਰ ਸੀ ਕਿ ਇਸ ਫੰਡ ਦਾ ਕੁਝ ਹਿੱਸਾ ਭਾਰਤੀ ਸਾਬਕਾ ਸੈਨਿਕਾਂ ਵਾਸਤੇ ਵਰਤਿਆ ਜਾਵੇ ਜਾਂ ਨਾ। ‘ਹਥਿਆਰਬੰਦ ਸੈਨਾਵਾਂ ਝੰਡਾ ਦਿਵਸ’ ਸਬੰਧੀ ਦਿਲ ਖੋਲ੍ਹ ਕੇ ਦਾਨ ਦੇਣ। ਦੇਸ਼ ਦੀ ਅਜ਼ਾਦੀ, ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮੱਦਦ ਲਈ ਵਰਤੇ ਜਾਂਦੇ ਇਸ ਫ਼ੰਡ ਦੇ ਯਥਾ ਯੋਗਦਾਨ ਨਾਲ ਦੇਸ਼ ਪ੍ਰਤੀ ਜ਼ਿੰਮੇਂਦਾਰੀ ਬਾਖੂਬੀ ਢੰਗ ਨਾਲ ਨਿਭਾਅ ਸਕਦੇ ਹਾਂ। ਝੰਡਾ ਦਿਵਸ ਵਾਸਤੇ ਦਿੱਤੇ ਜਾਣ ਵਾਲੇ ਦਾਨ ਨੂੰ ਭਾਰਤ ਵਿੱਚ ਆਮਦਨ ਕਰ ਤੋਂ ਵੀ ਛੋਟ ਹੈ।
ਦੇਸ਼ ਦੀ ਵੰਡ ਤੋਂ ਬਾਅਦ ਜੁਲਾਈ 1948 ਦੌਰਾਨ ਭਾਰਤ ਸਰਕਾਰ ਦੀ ਰੱਖਿਆ ਕਮੇਟੀ ਵਲੋਂ ਇਹ ਫੈਸਲਾ ਲਿਆ ਗਿਆ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਦਾਨ ਇਕੱਠਾ ਕਰਨ ਖਾਤਿਰ ਇੱਕ ਵਿਸ਼ੇਸ਼ ਦਿਨ ਮਿੱਥਿਆ ਜਾਵੇ। ਇਸ ਤਰ੍ਹਾਂ ਮਿਤੀ 28 ਅਗਸਤ, 1949 ਨੂੰ ਉਸ ਸਮੇਂ ਦੇ ਰੱਖਿਆ ਮੰਤਰੀ ਦੀ ਕਮੇਟੀ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਮਨਾਉਣ ਦਾ ਫੈਸਲਾ ਲਿਆ ਗਿਆ।
ਅਸਲ ‘ਚ ਇਹ ਦਿਨ ਫੌਜੀਆਂ ਪ੍ਰਤੀ ਸਦਭਾਵਨਾ ਨੂੰ ਤਾਜ਼ਾ ਕਰਨ ਅਤੇ ਉਨ੍ਹਾਂ ਬਹਾਦਰ ਸੈਨਿਕਾਂ ਦੀ ਯਾਦ ਸਾਨੂੰ ਤਾਜ਼ਾ ਕਰਵਾਉਂਦਾ ਹੈ ਜਿਹੜੇ ਦੇਸ਼ ਦੀ ਵੰਡ ਤੋਂ ਪਹਿਲਾਂ ਅਤੇ ਆਜ਼ਾਦੀ ਹਾਸਲ ਕਰਨ ਉਪਰੰਤ ਮੁਲਕ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਖਾਤਿਰ ਸ਼ਹਾਦਤ ਦਾ ਜਾਮ ਪੀ ਗਏ। ਦੇਸ਼ ਦੇ ਮਹਾਨ ਸਪੂਤਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਸਾਰੀ ਮਨੁੱਖਤਾ ਦਾ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ ਅਤੇ ਖਾਸ ਤੌਰ ‘ਤੇ ਪੰਜਾਬ ਤਾਂ ਅਤੀਤ ਤੋਂ ਹੀ ਦੇਸ਼ ਦੀ ਸੱਜੀ ਬਾਂਹ ਰਿਹਾ ਹੈ। ਜਦੋਂ ਜੰਗ ਦਾ ਬਿਗੁਲ ਵੱਜਦਾ ਹੈ ਤਾਂ ਫੌਜੀ ਆਪਣੀਆਂ ਬੈਰਕਾਂ ਅਤੇ ਪਰਿਵਾਰਾਂ ਨੂੰ ਛੱਡ ਕੇ ਲੜਾਈ ਤੋਂ ਪ੍ਰਭਾਵਿਤ ਟਿਕਾਣਿਆਂ ਵੱਲ ਨੂੰ ਕੂਚ ਕਰ ਦਿੰਦੇ ਹਨ। ਇੱਕ ਜਵਾਨ ਜੰਗਲਾਂ, ਪਹਾੜਾਂ, ਬਰਫੀਲੇ, ਪਥਰੀਲੇ, ਮਾਰਥੂਲਾਂ ਆਦਿ ਸਰਹੱਦੀ ਇਲਾਕਿਆਂ ਅੰਦਰ ਜਾ ਕੇ ਆਪਣੀ ਪ੍ਰਤਿੱਗਿਆ ਦਾ ਪ੍ਰਗਟਾਵਾ ਕਰਦਿਆਂ ਪਲਟਨ, ਕੌਮ ਅਤੇ ਦੇਸ਼ ਦੀ ਖਾਤਿਰ ਮਰ ਮਿਟਣ ਲਈ ਸਦਾ ਤਿਆਰ-ਬਰ-ਤਿਆਰ ਰਹਿੰਦਾ ਹੈ।
ਇਤਿਹਾਸ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਸੰਨ 1947 ਤੋਂ ਲੈ ਕੇ ਜੋ ਵੀ ਜੰਗ (ਕਾਰਗਿਲ ਸਮੇਤ) ਭਾਰਤੀ ਫੌਜ ਨੇ ਲੜੀ, ਉਸ ਅੰਦਰ ਤਕਰੀਬਨ 19 ਹਜ਼ਾਰ ਫੌਜੀਆਂ ਨੇ ਕੁਰਬਾਨੀਆਂ ਦਿੱਤੀਆਂ। 33 ਹਜ਼ਾਰ ਦੇ ਕਰੀਬ ਸੈਨਿਕ ਜ਼ਖ਼ਮੀ/ਨਕਾਰਾ ਵੀ ਹੋਏ। ਇਸ ਸਮੇਂ ਇਕੱਲੇ ਪੰਜਾਬ ਵਿੱਚ ਕੁਲ ਮਿਲਾ ਕੇ 60 ਹਜ਼ਾਰ ਦੇ ਆਸ-ਪਾਸ ਸੈਨਿਕਾਂ ਦੀਆਂ ਵਿਧਵਾਵਾਂ ਹਨ, ਜਿਨ੍ਹਾਂ ਵਿੱਚ ਜੰਗੀ ਵਿਧਵਾਵਾਂ ਵੀ ਸ਼ਾਮਲ ਹਨ। ਇਹ ਇੱਕ ਕੌੜੀ ਸੱਚਾਈ ਹੈ ਕਿ ਪ੍ਰਮਾਤਮਾ ਅਤੇ ਸੈਨਿਕ ਨੂੰ ਸਿਰਫ ਔਖੀ ਘੜੀ ਵੇਲੇ ਹੀ ਯਾਦ ਕੀਤਾ ਜਾਂਦਾ ਹੈ। ਸਮੁੱਚੀ ਮਨੁੱਖਤਾ ਦਾ ਫਰਜ਼ ਬਣਦਾ ਹੈ ਕਿ ਅਜਿਹੇ ਪਰਿਵਾਰਾਂ/ਵਿਧਵਾਵਾਂ, ਜਿਨ੍ਹਾਂ ਦੀ ਰੋਜ਼ੀ-ਰੋਟੀ ਕਮਾਉਣ ਵਾਲੇ ਬਹਾਦਰ ਫੌਜੀ ਦੇਸ਼ ਦੀ ਰੱਖਿਆ ਖਾਤਿਰ ਸਦਾ ਦੀ ਨੀਂਦ ਸੌਂ ਗਏ, ਉਨ੍ਹਾਂ ਨਕਾਰਾ, ਲਾਚਾਰ ਅਤੇ ਬਿਰਧ ਸੈਨਿਕਾਂ ਦੇ ਪਾਲਣ-ਪੋਸ਼ਣ, ਦੇਖ-ਰੇਖ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਏ।
ਲੋੜ ਇਸ ਗੱਲ ਦੀ ਵੀ ਹੈ ਕਿ ਸੈਨਿਕ ਵਰਗ ਦੀਆਂ ਪ੍ਰਾਪਤੀਆਂ, ਉਨ੍ਹਾਂ ਵਲੋਂ ਪਾਇਆ ਗਿਆ ਭਰਪੂਰ ਯੋਗਦਾਨ ਅਤੇ ਸਰਹੱਦਾਂ ਦੀ ਰਖਵਾਲੀ ਨਾਲ ਸੰਬੰਧਤ ਕਠਿਨਾਈਆਂ ਬਾਰੇ ਸਿਆਸਤਦਾਨ, ਸੰਸਦ ਮੈਂਬਰਾਂ, ਅਫਸਰਸ਼ਾਹੀ, ਸਮੁੱਚੇ ਦੇਸ਼ ਵਾਸੀਆਂ ਨੂੰ ਅਤੇ ਖਾਸ ਤੌਰ ‘ਤੇ ਕਾਲਜਾਂ ਅਤੇ ਸਕੂਲੀ ਬੱਚਿਆਂ ਨੂੰ ਜਾਣੂ ਕਰਵਾਇਆ ਜਾਵੇ। ਦੇਸ਼ ਦੀਆਂ ਰੱਖਿਆ ਸੇਵਾਵਾਂ ਨਾਲ ਸੰਬੰਧਤ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਾਸਤੇ ਸਮੇਂ-ਸਮੇਂ ਸਿਰ ਟ੍ਰੇਨਿੰਗ ਕੈਪਸੂਲ ਕੈਂਪ ਸਰਹੱਦੀ ਇਲਾਕਿਆਂ ਵਿੱਚ ਲਗਾਏ ਜਾਣ ਤਾਂ ਕਿ ਉਨ੍ਹਾਂ ਨੂੰ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਅਹਿਸਾਸ ਹੋ ਸਕੇ। ਜੈ ਹਿੰਦ !!

ਵਿਜੈ ਗੁਪਤਾ, ਸ. ਸ. ਅਧਿਆਪਕ
ਸੰਪਰਕ : 977 990 3800
ਸ੍ਰੋਤ – ਇੰਟਰਨੈੱਟ

Print Friendly

About author

Vijay Gupta
Vijay Gupta1095 posts

State Awardee, Global Winner

You might also like

Important Days0 Comments

ਸਮੇਂ ਦੀ ਬਦਲਦੀ ਚਾਲ ਅੱਗੇ ਗਾਇਬ ਹੁੰਦਾ ਜਾ ਰਿਹਾ ਪੀਘਾਂ ਝੂਟਣ ਦਾ ਰਿਵਾਜ਼ – ਅੱਜ ਤੀਆਂ ਤੇ ਵਿਸ਼ੇਸ਼

ਸਾਉਣ ਮਹੀਨੇ ਨੂੰ ਬਰਸਾਤ ਦੇ ਦਿਨਾਂ ਵਜੋਂ ਜਾਣਿਆ ਜਾਂਦਾ ਹੈ ਤੇ ਇਸ ਮਹੀਨੇ ਵਿਚ ਹੋਣ ਵਾਲੀਆਂ ਭਾਰੀ ਬਾਰਿਸ਼ਾਂ ਮੌਸਮ ਨੂੰ ਸੁਹਾਵਣਾ ਬਣਾ ਦਿੰਦੀਆਂ ਹਨ, ਜਿਸ ਕਾਰਨ ਇਸ ਮਹੀਨੇ ਦਾ ਹਰ


Print Friendly
Important Days0 Comments

ਸ਼ਾਤੀ ਦੇ ਪੁੰਜ, ਧੀਰਜ, ਨਿਮਰਤਾ, ਉਪਕਾਰ ਦੀ ਮੂਰਤ ਅਤੇ ਸ਼ਹੀਦਾਂ ਦੇ ਸਿਰਤਾਜ – ਸ਼੍ਰੀ ਗੁਰੂ ਅਰਜਨ ਦੇਵ ਜੀ (ਸ਼ਹੀਦੀ ਦਿਹਾੜੇ ਤੇ ਵਿਸ਼ੇਸ਼)

ਸਾਡੇ ਦੇਸ਼ ਪੰਜਾਬ ਦੀ ਧਰਤੀ ਤੇ ਬੇਸ਼ੁਮਾਰ ਕੁਰਬਾਨੀਆਂ ਤੇ ਸ਼ਹੀਦੀਆਂ ਹੋਈਆਂ। ਕੌਮ ਦੀਆਂ ਨੀਹਾਂ ਪੱਕੀਆਂ ਕਰਨ ਲਈ, ਜ਼ੰਜੀਰਾਂ ਵਿਚ ਜਕੜੇ ਦੇਸ਼ ਦੀ ਖ਼ਾਤਰ, ਦੁਖੀਆਂ, ਮਜ਼ਲੂਮਾਂ ਦੇ ਹੰਝੂਆਂ ਨੂੰ ਠੰਡਾ ਕਰਨ


Print Friendly
Important Days0 Comments

ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼

ਬਰਤਾਨਵੀ ਸਾਮਰਾਜ ਦੀ ਲੁੱਟ ਤੇ ਦਾਬੇ ਤੋਂ ਮੁਕਤੀ ਲਈ ਸਾਡੀ ਕੌਮ ਦੀ ਜਦੋਜਹਿਦ ‘ਚ ਮੁਲਕ ਦੇ ਨੌਜਵਾਨਾਂ ਦਾ ਮੋਹਰੀ ਰੋਲ ਰਿਹਾ ਹੈ। ਮੁਲਕ ਦੀ ਜਵਾਨੀ ਨੇ ਜ਼ਾਲਮ ਅੰਗਰੇਜ਼ੀ ਸਾਮਰਾਜ ਦੇ


Print Friendly